ਪਟਿਆਲਾ, 24 ਜੂਨ :
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ, 2024 ਤੱਕ ਆਨਲਾਈਨ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰੇਕ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਇਸੇ ਤਰ੍ਹਾਂ ਉਹ ਅਸਾਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਨ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 5 ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ’ਤੇ 31 ਜੁਲਾਈ 2024 ਤੱਕ ਆਨਲਾਈਨ ਪੋਰਟਲ https://awards.gov.in ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।
+ There are no comments
Add yours