ਪਟਿਆਲਾ, 9 ਜੁਲਾਈ:
ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ’ਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਦੀ ਅਗਵਾਈ ’ਚ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ ਜੇ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਕਮ ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ ਗਿੱਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਡੀ ਡੀ ਐਚ ਓ ਡਾ. ਸੁਨੰਦਾ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਵਿਭਾਗ ਨਾਲ ਮਿਲ ਕੇ ਚਲਾਨ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਕਰਵਾਉਣ ਲਈ ਗਰਾਮ ਸਭਾਵਾਂ ਦੀ ਮੀਟਿੰਗ ਕਰਕੇ ਮਤੇ ਪਵਾਏ ਜਾਣ ਅਤੇ ਇਸ ਮੰਤਵ ਲਈ ਪੰਚਾਇਤੀ ਰਾਜ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਸਮੂਹ ਵਿਭਾਗਾਂ ਵੱਲੋਂ ਆਮ ਜਨਤਾ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਇਸ ਲਈ ਜਾਗਰੂਕਤਾ ਕੈਂਪ ਲਗਾਏ ਜਾਣ।
+ There are no comments
Add yours