ਪਟਿਆਲਾ, 12 ਅਗਸਤ:
ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਖੇਡਾਂ ’ਚ ਭਾਗ ਲੈਣ ਲਈ 28 ਅਗਸਤ ਤੱਕ ਆਨ ਲਾਈਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਵੱਖ-ਵੱਖ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ’ਤੇ ਅੰਡਰ-14, ਅੰਡਰ-17, ਅੰਡਰ-21, ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਅਤੇ 70 ਤੋਂ ਉਪਰ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।
ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਪੋਰਟਲ https://eservices.punjab.gov.
+ There are no comments
Add yours