ਪਟਿਆਲਾ, 27 ਸਤੰਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/reservation-list-of-sarpanches-and-panches-for-gram-panchayat-election-2024/ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਕੀਤੀਆਂ ਗਈਆਂ ਹਨ ਅਤੇ ਇਹ ਸੂਚੀਆਂ ਡੀ.ਡੀ.ਪੀ.ਓ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੀ ਉਪਲਬੱਧ ਹਨ।
ਡੀ.ਸੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਕੋਈ ਪਿੰਡ ਵਾਸੀ ਇਹ ਸੂਚੀਆਂ ਲੈਣ ਦਾ ਚਾਹਵਾਨ ਹੈ ਤਾਂ ਉਹ ਇਨ੍ਹਾਂ ਦਫ਼ਤਰਾਂ ਵਿੱਚੋਂ ਲੈ ਸਕਦਾ ਹੈ।ਇਸੇ ਦੌਰਾਨ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਸਾਰੀਆਂ ਸੂਚੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ।
+ There are no comments
Add yours