ਪਟਿਆਲਾ, 18 ਦਸੰਬਰ:
21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ ਭਾਦਸੋਂ ਤੇ ਘੱਗਾ ਦੀਆਂ ਆਮ ਚੋਣਾਂ ਅਤੇ ਨਗਰ ਕੌਂਸਲ ਰਾਜਪੁਰਾ, ਨਾਭਾ ਤੇ ਪਾਤੜਾਂ ਦੀ ਇੱਕ-ਇੱਕ ਵਾਰ ਦੀਆਂ ਉਪ ਚੋਣਾਂ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਵੋਟਾਂ ਪਾਉਣ ਸਬੰਧੀ ਰਿਟਰਨਿੰਗ ਅਧਿਕਾਰੀਆਂ ਵੱਲੋਂ ਦੂਜੀ ਰਿਹਰਸਲ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਵੋਟਾਂ ਪੁਆਉਣ ਦਾ ਕਾਰਜ ਪਾਰਦਰਸ਼ਤੀ ਢੰਗ ਨਾਲ ਨਿਰਪੱਖ ਰਹਿ ਕੇ ਪੂਰੀ ਜਿੰਮੇਵਾਰ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।
ਡਾ. ਪ੍ਰੀਤੀ ਯਾਦਵ ਨੇ ਇੱਥੇ ਸਰਕਾਰੀ ਬਿਕਰਮ ਕਾਲਜ ਵਿਖੇ ਵਾਰਡ ਨੰਬਰ 30 ਤੋਂ 45 ਲਈ ਰਿਟਰਨਿੰਗ ਅਫ਼ਸਰ ਤੇ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਦੀ ਅਗਵਾਈ ਹੇਠ ਕਰਵਾਈ ਗਈ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਚੋਣ ਅਮਲੇ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ, ਸੁਚਾਰੂ, ਨਿਰਵਿਘਨ ਅਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਖਰੀ ਰਿਹਰਸਲ 18 ਦਸੰਬਰ ਨੂੰ ਹੋਵੇਗੀ ਅਤੇ ਸਾਰੀਆਂ ਪੋਲਿੰਗ ਪਾਰਟੀਆਂ 20 ਦਸੰਬਰ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ।
ਇਸੇ ਦੌਰਾਨ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ-ਕਮ-ਆਰ.ਟੀ.ਓ. ਨਮਨ ਮਾਰਕੰਨ ਸਮੇਤ ਵਾਰਡ 15 ਤੋਂ 29 ਲਈ ਰਿਟਰਨਿੰਗ ਅਫ਼ਸਰ ਤੇ ਐਸ.ਡੀ.ਐਮ. ਪਟਿਆਲਾ ਮਨਜੀਤ ਕੌਰ ਤੇ ਵਾਰਡ ਨੰਬਰ 46 ਤੋਂ 60 ਲਈ ਰਿਟਰਨਿੰਗ ਅਫ਼ਸਰ ਤੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਵੀ ਆਪਣੇ ਚੋਣ ਅਮਲੇ ਨੂੰ ਰਿਹਰਸਲ ਕਰਵਾਈ।
ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ, ਨਗਰ ਪੰਚਾਇਤ ਘੱਗਾ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸਮਾਣਾ ਤਰਸੇਮ ਚੰਦ, ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਸਮੇਤ ਰਾਜਪੁਰਾ ਤੇ ਨਾਭਾ ਦੇ ਇੱਕ-ਇੱਕ ਵਾਰਡ ਦੀ ਚੋਣ ਲਈ ਵੀ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ।
+ There are no comments
Add yours