ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ

1 min read

ਪਟਿਆਲਾ 10 ਫਰਵਰੀ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 11 ਫਰਵਰੀ ਦਿਨ ਮੰਗਲਵਾਰ, ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਪ ਬਾਰੇ ਜਾਣਕਾਰੀ ਦਿੰਦੀਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਚ.ਡੀ.ਐੱਫ਼.ਸੀ. ਲਾਈਫ਼, ਅਜਾਇਲ ਅਤੇ ਲੇਬਰ ਨੈਟ ਸਰਵਿਸ ਇੰਡੀਆ ਵੱਲੋਂ ਐਫ.ਸੀ/ਕਸਟਮਰ ਕੇਅਰ, ਮਾਰਕੀਟਿੰਗ ਐਗਜ਼ੀਕਿਊਟਿਵ, ਵੈਲਨੇੱਸ ਐਡਵਾਈਜ਼ਰ ਅਤੇ ਓਪਰੇਟਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਇਸ ਕੈਂਪ ਦੌਰਾਨ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਉਮੀਦਵਾਰਾਂ ਦੀ ਉਮਰ 18 ਤੋਂ 30 ਸਾਲ ਤੱਕ ਹੋਵੇ ਅਤੇ ਵਿੱਦਿਅਕ ਯੋਗਤਾ ਦਸਵੀਂ/ਬਾਰ੍ਹਵੀਂ/ ਗ੍ਰੈਜੂਏਸ਼ਨ /ਆਈ.ਟੀ. ਆਈ. ਪਾਸ ਹੋਵੇ ਉਹ ਇਹ ਇੰਟਰਵਿਊ ਦੇ ਸਕਦੇ ਹਨ।

  ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 11-02-2025 ਦਿਨ ਮੰਗਲਵਾਰ, ਸਵੇਰੇ 10 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

You May Also Like

More From Author

+ There are no comments

Add yours