ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

1 min read

ਚੰਡੀਗੜ੍ਹ, 21 ਫਰਵਰੀ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ ਸਗੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਮਨੁੱਖੀ ਵਸੀਲਿਆਂ ਦੀ ਕਮੀ ਨੂੰ ਵੀ ਪੂਰਾ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਦਾ ਹੈ।

You May Also Like

More From Author

+ There are no comments

Add yours