ਪਟਿਆਲਾ, 13 ਮਾਰਚ:
ਨਹਿਰੂ ਯੁਵਾ ਕੇਂਦਰ ਸੰਗਠਨ ਪਟਿਆਲਾ ਵੱਲੋਂ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ ਪਟਿਆਲਾ ਵਿਖੇ ਕਰਾਇਆ ਗਿਆ। ਜਿਸ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਤੋਂ 27 ਭਾਗੀਦਾਰਾਂ ਨੇ ਸ਼ਮੂਲੀਅਤ ਕੀਤੀ ਜਿਸ ਦੀ ਨਿਗਰਾਨੀ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਜ਼ਿਲ੍ਹਾ ਯੂਥ ਅਫ਼ਸਰ ਵੀਰਦੀਪ ਕੌਰ ਵੱਲੋਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵੀਰਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਦੂਜੇ ਜ਼ਿਲ੍ਹੇ ਤੋਂ ਆਏ ਭਾਗੀਦਾਰਾਂ ਨੂੰ ਪਟਿਆਲਾ ਜ਼ਿਲ੍ਹੇ ਦੀ ਅਮੀਰ ਵਿਰਾਸਤ ਆਦਿ ਬਾਰੇ ਜਾਣੂ ਕਰਾਉਣਾ ਹੈ ਤਾਂ ਜੋ ਭਾਗੀਦਾਰਾਂ ਵਿੱਚ ਰਾਸ਼ਟਰੀ ਏਕਤਾ ਦੀ ਭਾਵਨਾ ਵਿਕਸਿਤ ਕੀਤੀ ਜਾ ਸਕੇ। ਇਸ ਕੈਂਪ ਵਿੱਚ ਭਾਗੀਦਾਰਾਂ ਨੂੰ ਮਾਨਸਿਕ ਹੈਲਥ, ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ,ਵਾਤਾਵਰਨ ਦੀ ਸਾਂਭ ਸੰਭਾਲ, ਨਸ਼ੇ ਤਿਆਗਣ ਆਦਿ ਬਾਰੇ ਸੈਮੀਨਾਰ ਕਰਵਾਏ ਗਏ।
ਇਸ ਸੈਮੀਨਾਰ ਵਿੱਚ ਰਿਸੋਰਸ ਪਰਸਨ ਡਾ. ਰੂਬੀ ਗੁਪਤਾ, ਏਐਸਆਈ ਭੁਪਿੰਦਰ ਸਿੰਘ, ਭਰਪੂਰ ਸਿੰਘ, ਅੰਮ੍ਰਿਤਪਾਲ ਸਿੰਘ ,ਏਐਸਆਈ ਜਗਵਿੰਦਰ ਸਿੰਘ, ਗੁਰਕੀਰਤ ਸਿੰਘ, ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖੋ ਵੱਖਰੇ ਵਿਸ਼ਿਆਂ ਉੱਪਰ ਜਾਣਕਾਰੀ ਦਿੱਤੀ ਅਤੇ ਜਾਗਰੂਕ ਕੀਤਾ।
ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ। ਵਿਦਿਆਰਥੀਆਂ ਨੂੰ ਪਟਿਆਲੇ ਜ਼ਿਲ੍ਹੇ ਦੀਆਂ ਵੱਖੋ ਵੱਖਰੀ ਇਤਿਹਾਸਿਕ ਥਾਵਾਂ ਤੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਥਾਨਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਇਹਨਾਂ ਵਿੱਚ ਸ਼੍ਰੀ ਕਾਲੀ ਦੇਵੀ ਮੰਦਿਰ, ਗੁਰਦੁਆਰਾ ਦੁਖਨਿਵਾਰਨ ਸਾਹਿਬ, ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਨਰਸਰੀ ਅਤੇ ਬਹਾਦਰਗੜ੍ਹ ਕਿਲ੍ਹਾ ਵਿਜ਼ਟ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮਲਕੀਤ ਸਿੰਘ, ਜਤਿੰਦਰ ਸਿੰਘ ਅਤੇ ਹੈਪੀ ਕੁਮਾਰ ਸਮੇਤ ਹੋਰਨਾਂ ਦਾ ਪੂਰਨ ਸਹਿਯੋਗ ਰਿਹਾ।
ਨਹਿਰੂ ਯੁਵਾ ਕੇਂਦਰ ਨੇ ਪੰਜ ਰੋਜ਼ਾ ਅੰਤਰ ਜ਼ਿਲ੍ਹਾ ਯੁਵਾ ਐਕਸਚੇਂਜ ਪ੍ਰੋਗਰਾਮ ਕਰਵਾਇਆ

+ There are no comments
Add yours