ਕਿਸਾਨ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਾ. ਜਸਵਿੰਦਰ ਸਿੰਘ

0 min read

ਰਾਜਪੁਰਾ/ਪਟਿਆਲਾ, 23 ਅਪ੍ਰੈਲ:
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਹਿਤ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬਹਾਵਲਪੁਰ ਭਵਨ, ਰਾਜਪੁਰਾ ਵਿਖੇ ਮਿਤੀ 25 ਅਪ੍ਰੈਲ 2025 ਨੂੰ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵੱਜੋ ਐਮ.ਐਲ.ਏ, ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ ਸ਼ਿਰਕਤ ਕਰਨਗੇ।
ਕੈਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਕਰਨਗੇ। ਕੈਪ ਦੀ ਪ੍ਰਧਾਨਗੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਕਰਨਗੇ ਅਤੇ ਹਾਜ਼ਰ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣਗੇ।
ਇਸ ਕੈਂਪ ਵਿੱਚ ਵਿਸ਼ੇਸ਼ ਮਹਿਮਾਨ ਇੰਜ. ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜ.) ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਸਬੰਧੀ ਤਕਨੀਕੀ ਜਾਣਕਾਰੀ ਦੇਣਗੇ ਤਾਂ ਜੋ ਜ਼ਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਖ਼ਤਮ ਕੀਤਾ ਜਾ ਸਕੇ। ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਸ ਕੈਂਪ ਵਿੱਚ ਭਾਗ ਲੈਣ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਇਸ ਸਿਖਲਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

You May Also Like

More From Author

+ There are no comments

Add yours