Administration Blog Home Latest News Opposition Parties in Punjab Society

ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ

1 min read

ਪਟਿਆਲਾ, 16 ਜੂਨ:                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ।               ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।                    ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ।               ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।

Administration Blog Contact Us Home Latest News

ਲੜਕੀਆਂ ਨੂੰ ਆਤਮ ਸੁਰੱਖਿਅਤ ਲਈ ਦਿੱਤੀ ਜਾ ਰਹੀ ਹੈ ਤਕਨੀਕੀ ਸਿਖਲਾਈ- ਦਲਜੀਤ ਸਿੰਘ

1 min read

ਪਟਿਆਲਾ 14 ਫਰਵਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ […]