Tag: deputy commissinor
ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼
ਪਟਿਆਲਾ, 26 ਜੂਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ। ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ ‘ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ ‘ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ ‘ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ
ਪਟਿਆਲਾ 16 ਜੂਨ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ […]
ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ
ਪਟਿਆਲਾ, 16 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ। ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ। ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।
ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ – ਨਵਰੀਤ ਕੌਰ ਸੇਖੋਂ
ਪਟਿਆਲਾ 27 ਮਈ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਨਵਰੀਤ ਕੌਰ ਸੇਖੋਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ […]
ਇਕ ਦਿਨ ਡੀ.ਸੀ ਦੇ ਸੰਗ’: 10ਵੀਂ ਜਮਾਤ ਦੀਆਂ ਮੈਰਿਟ ‘ਚ ਆਈਆਂ 3 ਵਿਦਿਆਰਥਣਾਂ ਦੇ ਸੁਪਨਿਆਂ ਨੂੰ ਮਿਲੇ ਖੰਭ
ਪਟਿਆਲਾ, 27 ਮਈ: ਪਟਿਆਲਾ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ […]
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ
ਪਟਿਆਲਾ 22 ਮਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ […]
ਪਟਿਆਲਾ ਜ਼ਿਲ੍ਹੇ ਦੇ ਹਰੇਕ ਵਿਅਕਤੀ ਦਾ ਬਣਾਇਆ ਜਾਵੇਗਾ ਹੈਲਥ ਆਈ.ਡੀ. ਕਾਰਡ : ਨਵਰੀਤ ਕੌਰ ਸੇਖੋਂ
ਪਟਿਆਲਾ, 14 ਮਈ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ […]
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ
ਪਟਿਆਲਾ, 12 ਮਈ: ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ […]
ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ-ਡਿਪਟੀ ਕਮਿਸ਼ਨਰ
ਪਟਿਆਲਾ 9 ਮਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਲੋਕਾਂ ਨੂੰ ਭਰੋਸਾ […]
ਪਟਿਆਲਾ ਜ਼ਿਲ੍ਹੇ ਦੀਆਂ 6 ਅਨਾਜ ਮੰਡੀਆਂ ‘ਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ-ਡੀ.ਸੀ.
ਪਟਿਆਲਾ, 2 ਮਈ: ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ […]
ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਪੀ. ਚੀਮਾ
ਪਟਿਆਲਾ, 29 ਅਪ੍ਰੈਲ: ਨਗਰ ਨਿਗਮ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ ਗਈਆਂ ਚਾਰ […]
ਕਿਸਾਨ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਾ. ਜਸਵਿੰਦਰ ਸਿੰਘ
ਰਾਜਪੁਰਾ/ਪਟਿਆਲਾ, 23 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. […]
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਬਰਸਾਤੀ ਪਾਣੀ ਦੀ ਨਿਕਾਸੀ ਦਰੁਸਤ ਕਰਨ ਲਈ ਸਖ਼ਤ ਨਿਰਦੇਸ਼
ਪਟਿਆਲਾ, 1 ਮਾਰਚ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਗਰ ਨਿਗਮ, ਸੀਵਰੇਜ ਬੋਰਡ […]
ਸਿਆਸੀ ਪਾਰਟੀਆਂ ਬੂਥ ਲੈਵਲ ਏਜੰਟ ਜਲਦ ਤੋਂ ਜਲਦ ਨਿਯੁਕਤ ਕਰਨ –ਇਸ਼ਾ ਸਿੰਗਲ
ਪਟਿਆਲਾ 24 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ […]
ਸਰਸ ਮੇਲੇ ‘ਚ ਸੋਹਣੇ ਗੱਭਰੂ ਦਾ ਖ਼ਿਤਾਬ ਸੁਖਵੀਰ ਸਿੰਘ ਅਤੇ ਸੋਹਣੀ ਮੁਟਿਆਰ ਦਾ ਤਾਜ ਖੁਸ਼ਕਿਰਨਪ੍ਰੀਤ ਨੇ ਜਿੱਤਿਆ
ਪਟਿਆਲਾ, 19 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਵਿਖੇ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ […]
ਸਰਸ ਮੇਲੇ ‘ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕ ਕੀਲੇ
ਪਟਿਆਲਾ, 17 ਫਰਵਰੀ: ਵਿਰਾਸਤੀ ਸ਼ੀਸ਼ ਮਹਿਲ ਵਿਖੇ ਲੱਗੇ ਸਰਸ ਮੇਲੇ ‘ਚ ਜਿਥੇ ਸਟੇਜ ‘ਤੇ ਵੱਖ ਵੱਖ […]
ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ
ਪਟਿਆਲਾ, 7 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ […]
ਗਊਸ਼ਾਲਾਵਾਂ ਦੀ ਸਾਂਭ ਸੰਭਾਲ ਲਈ ਗਊ ਸੈਸ ਇਕੱਤਰ ਕਰਕੇ ਕਮੇਟੀਆਂ ਨੂੰ ਸਮੇਂ ਸਿਰ ਸੌਂਪਣਾ ਯਕੀਨੀ ਬਣਾਇਆ ਜਾਵੇ
ਪਟਿਆਲਾ 8 ਜਨਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ […]
ਮਣਕੂ ਐਗਰੋਟੈਕ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਸੇਵਾਵਾਂ ਸ਼ਲਾਘਾਯੋਗ-ਡਾ. ਪ੍ਰੀਤੀ ਯਾਦਵ
ਪਟਿਆਲਾ, 26 ਦਸੰਬਰ: ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਆਪਣੇ ਸੀ.ਐਸ.ਆਰ. […]
ਪਟਿਆਲਾ ਜ਼ਿਲ੍ਹੇ ‘ਚ ਵੋਟਾਂ ਸੁਤੰਤਰ ਤੇ ਨਿਰਵਿਘਨ ਢੰਗ ਨਾਲ ਸੰਪੰਨ ਹੋਈਆਂ-ਡਾ. ਨਾਨਕ ਸਿੰਘ
ਪਟਿਆਲਾ, 21 ਦਸੰਬਰ: ਪਟਿਆਲਾ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ ਘੱਗਾ ਦੀਆਂ 12 ਅਤੇ […]
ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਦਾ ਨਿਰੀਖਣ
ਪਟਿਆਲਾ, 18 ਦਸੰਬਰ: 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ […]
ਨਗਰ ਪੰਚਾਇਤ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ 25 ਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ-ਏ.ਡੀ.ਸੀ. ਅਨੁਪ੍ਰਿਤਾ ਜੌਹਲ
ਭਾਦਸੋਂ, 21 ਨਵੰਬਰ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ […]
ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ
ਪਟਿਆਲਾ, 18 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ […]
3 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ
ਪਟਿਆਲਾ, 16 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ […]
ਗੰਭੀਰ ਬਿਮਾਰੀਆਂ ਤੋਂ ਰਾਹਤ ਲੈਣ ਲਈ ਯੋਗਾ ਕਲਾਸਾਂ ਦਾ ਸਹਾਰਾ ਲੈਣ ਲੋਕ-ਡਿਪਟੀ ਕਮਿਸ਼ਨਰ
ਪਟਿਆਲਾ, 6 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ […]
ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਅਨਾਜ ਮੰਡੀ ਦਾ ਦੌਰਾ […]
ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ
ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ […]
ਸੇਵਾ ਕੇਂਦਰ ਵਿਚ ਬਣੀ ਕੰਟੀਨ ਦੀ ਬੋਲੀ ਮੰਗਲਵਾਰ ਨੂੰ
ਜਲੰਧਰ, 7 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਟਾਈਪ-1 ਸੇਵਾ ਕੇਂਦਰ ਵਿੱਚ ਬਣੀ ਕੰਟੀਨ ਦੇ ਠੇਕੇ ਦੀ […]
ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ
ਪਟਿਆਲਾ, 28 ਸਤੰਬਰ: ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਹਰ ਸੰਭਵ ਮਦਦ ਕਰਨ […]
ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ
ਪਟਿਆਲਾ : 27 ਸਤੰਬਰ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ […]
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ […]
ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ […]
27 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਟੂਰੀਜ਼ਮ ਦਿਵਸ
ਪਟਿਆਲਾ 25 ਸਤੰਬਰ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਦੀ ਅਗਵਾਈ ਹੇਠ ਅੱਜ ਵਿਸ਼ਵ ਟੂਰੀਜ਼ਮ ਦਿਵਸ ਮਨਾਉਣ […]
ਪਿੰਡ ਫ਼ਤਿਹਪੁਰ ਰਾਜਪੂਤਾਂ ਬਲਾਕ ਭੁਨਰਹੇੜੀ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ
ਪਟਿਆਲਾ, 11 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰ੍ਹੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਖ ਖੇਤੀਬਾੜੀ ਅਫ਼ਸਰ ਡਾ […]
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 21 ਅਗਸਤ: ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, […]
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ’ਚ ਬਰਸਾਤੀ ਪਾਣੀ ਖੜ੍ਹਨ ਦੇ ਮਾਮਲੇ ਦਾ ਗੰਭੀਰ ਨੋਟਿਸ
ਪਟਿਆਲਾ, 13 ਅਗਸਤ: ਪਿਛਲੇ ਦਿਨੀਂ ਪਈ ਬਰਸਾਤ ਦੌਰਾਨ ਪਿੰਡ ਲੋਹ ਸਿੰਬਲੀ ਦੇ ਸਰਕਾਰੀ ਸਕੂਲ ਵਿਚ ਖੜ੍ਹੇ […]
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ
ਪਟਿਆਲਾ, 13 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. […]
ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ
ਪਟਿਆਲਾ, 13 ਅਗਸਤ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ […]