Tag: dr. priti yadav
ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ
ਪਟਿਆਲਾ, 25 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ […]
ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਪਟਿਆਲਾ, 15 ਅਗਸਤ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ […]
ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ
ਪਟਿਆਲਾ, 21 ਜੁਲਾਈ: 2022 ਬੈਚ ਦੇ ਪੀ.ਸੀ.ਐਸ. ਅਧਿਕਾਰੀ ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਵਜੋਂ ਆਪਣਾ […]
ਪਟਿਆਲਾ ‘ਚੋਂ ਭੀਖ ਮੰਗਦੇ 9 ਬੱਚੇ ਬਚਾਏ, ਜ਼ਿਲ੍ਹੇ ਭਰ ‘ਚ ਹੋਵੇਗੀ ਛਾਪਾਮਾਰੀ-ਡਾ. ਪ੍ਰੀਤੀ ਯਾਦਵ
ਪਟਿਆਲਾ, 21 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ […]
ਲੋਕਾਂ ਦੇ ਸਹਿਯੋਗ ਨਾਲ ਹੀ ਖ਼ਤਮ ਹੋਵੇਗੀ ਨਸ਼ਿਆਂ ਦੀ ਲਾਹਨਤ-ਡਾ. ਪ੍ਰੀਤੀ ਯਾਦਵ
ਪਟਿਆਲਾ, 26 ਜੂਨ: ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ […]
ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ
ਪਟਿਆਲਾ 16 ਜੂਨ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ […]
ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ
ਪਟਿਆਲਾ, 16 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ। ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ। ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ
ਪਟਿਆਲਾ, 11 ਜੂਨ: ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਹਿਯੋਗ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਪਾਏ ਯੋਗਦਾਨ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਦਾ ਸਨਮਾਨ ਕੀਤਾ ਗਿਆ। ਫ਼ੌਜ ਦੇ ਸੀਨੀਅਰ ਅਧਿਕਾਰੀ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਭਾਰਤੀ ਫ਼ੌਜ, ਸਿਵਲ ਪ੍ਰਸ਼ਾਸਨ ਸਮੇਤ ਹੋਰ ਸੁਰੱਖਿਆ ਬਲਾਂ ਵਿਚਕਾਰ ਬਿਹਤਰ ਤਾਲਮੇਲ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਅਜਿਹੇ ਤਾਲਮੇਲ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਮ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਜ਼ਰੂਰੀ ਸੇਵਾਵਾਂ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਵਿੱਚ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਫ਼ੌਜ ਦੇ ਅਧਿਕਾਰੀਆਂ ਨੇ ਕਿਹਾ, “ਸਾਡੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਵਿੱਚ ਸਿਵਲ ਪ੍ਰਸ਼ਾਸਨ ਦੇ ਮਹੱਤਵਪੂਰਨ ਯੋਗਦਾਨ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਤੁਰੰਤ ਪ੍ਰਤੀਕਿਰਿਆ, ਖੇਤਰੀ ਗਿਆਨ, ਅਤੇ ਸਰੋਤਾਂ ਨੂੰ ਜੁਟਾਉਣ ਅਤੇ ਮੌਕ ਡਰਿਲ ਕਰਨ ਦੀ ਯੋਗਤਾ ਨੇ ਫ਼ੌਜ ਨੂੰ ਵੱਖ-ਵੱਖ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਨਿਰੰਤਰ ਸਹਿਯੋਗ ਲਈ ਤਹਿ ਦਿਲੋਂ ਧੰਨਵਾਦੀ ਹਾਂ।” ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਫ਼ੌਜ ਨਾਲ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਾਰਤੀ ਫ਼ੌਜ ਨੇ ਨਾਗਰਿਕਾਂ ਦੇ ਨਾਲ-ਨਾਲ ਰਾਸ਼ਟਰੀ ਸੇਵਾ ਵਿੱਚ ਸਿਵਲ ਡਿਫੈਂਸ, ਹੋਮ ਗਾਰਡ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ। ਇਸ ਮੌਕੇ ਭਾਰਤੀ ਫ਼ੌਜ ਨੇ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ, ਦੋਵਾਂ ਅਧਿਕਾਰੀਆਂ ਨੇ ਸਮਾਰੋਹ ਦਾ ਹਿੱਸਾ ਬਣਨ ‘ਤੇ ਮਾਣ ਪ੍ਰਗਟ ਕੀਤਾ ਅਤੇ ਫ਼ੌਜ ਵੱਲੋਂ ਕੀਤੀ ਗਈ ਸਾਰਥਕ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਪੂਰੇ ਸਮਰਪਣ ਅਤੇ ਏਕਤਾ ਨਾਲ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ। ਭਾਰਤੀ ਫ਼ੌਜ ਨੇ ਸਿਵਲ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਲਈ ਕੀਤੇ ਯਤਨਾਂ ਲਈ ਵੀ ਸਨਮਾਨਿਤ ਕੀਤਾ। ਸਥਾਨਕ ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਫ਼ੌਜ ਲੌਜਿਸਟਿਕਸ, ਬੁਨਿਆਦੀ ਢਾਂਚਾ ਅਤੇ ਭਾਈਚਾਰਕ ਸ਼ਮੂਲੀਅਤ ਸਮੇਤ ਵੱਖ-ਵੱਖ ਪਹਿਲੂਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਭੂਮਿਕਾ ਦੀ ਸ਼ਲਾਘਾ ਕਰਦੀ ਹੈ।
ਇਕ ਦਿਨ ਡੀ.ਸੀ ਦੇ ਸੰਗ’: 10ਵੀਂ ਜਮਾਤ ਦੀਆਂ ਮੈਰਿਟ ‘ਚ ਆਈਆਂ 3 ਵਿਦਿਆਰਥਣਾਂ ਦੇ ਸੁਪਨਿਆਂ ਨੂੰ ਮਿਲੇ ਖੰਭ
ਪਟਿਆਲਾ, 27 ਮਈ: ਪਟਿਆਲਾ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ […]
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਸਰੀ ਅਪੀਲ ਕੇਸਾਂ ਦੀ ਵਿਸ਼ੇਸ਼ ਕੈਂਪ ਰਾਹੀਂ ਸੁਣਵਾਈ
ਪਟਿਆਲਾ 22 ਮਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ […]
ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ-ਡਿਪਟੀ ਕਮਿਸ਼ਨਰ
ਪਟਿਆਲਾ 9 ਮਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਲੋਕਾਂ ਨੂੰ ਭਰੋਸਾ […]
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਬਰਸਾਤੀ ਪਾਣੀ ਦੀ ਨਿਕਾਸੀ ਦਰੁਸਤ ਕਰਨ ਲਈ ਸਖ਼ਤ ਨਿਰਦੇਸ਼
ਪਟਿਆਲਾ, 1 ਮਾਰਚ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਗਰ ਨਿਗਮ, ਸੀਵਰੇਜ ਬੋਰਡ […]
ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 13 ਤੋਂ 16 ਫਰਵਰੀ ਤੱਕ-ਡਾ. ਪ੍ਰੀਤੀ ਯਾਦਵ
ਪਟਿਆਲਾ, 8 ਫਰਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਹੈਰੀਟੇਜ […]
ਡਿਪਟੀ ਕਮਿਸ਼ਨਰ ਵੱਲੋਂ 13 ਫਰਵਰੀ ਨੂੰ ਬਾਰਾਂਦਰੀ ਬਾਗ ‘ਚ ਲੱਗਣ ਵਾਲੇ ਫੂਡ, ਫਲਾਵਰ ਫੈਸਟੀਵਲ, ਈਟ ਰਾਈਟ ਮੇਲੇ ਤੇ ਵਾਕਾਥੋਨ’ ਦੀ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 5 ਫਰਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਹੈਰੀਟੇਜ ਮੇਲੇ ਦੌਰਾਨ 13 […]
ਗਊਸ਼ਾਲਾਵਾਂ ਦੀ ਸਾਂਭ ਸੰਭਾਲ ਲਈ ਗਊ ਸੈਸ ਇਕੱਤਰ ਕਰਕੇ ਕਮੇਟੀਆਂ ਨੂੰ ਸਮੇਂ ਸਿਰ ਸੌਂਪਣਾ ਯਕੀਨੀ ਬਣਾਇਆ ਜਾਵੇ
ਪਟਿਆਲਾ 8 ਜਨਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ […]
ਡਿਪਟੀ ਕਮਿਸ਼ਨਰ ਵੱਲੋਂ ਪੀ.ਡੀ.ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ
ਪਟਿਆਲਾ, 31 ਦਸੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੀ.ਡੀ.ਏ. (ਪਟਿਆਲਾ ਵਿਕਾਸ ਅਥਾਰਟੀ) […]
ਮਣਕੂ ਐਗਰੋਟੈਕ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਸੇਵਾਵਾਂ ਸ਼ਲਾਘਾਯੋਗ-ਡਾ. ਪ੍ਰੀਤੀ ਯਾਦਵ
ਪਟਿਆਲਾ, 26 ਦਸੰਬਰ: ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਆਪਣੇ ਸੀ.ਐਸ.ਆਰ. […]
ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਦਾ ਨਿਰੀਖਣ
ਪਟਿਆਲਾ, 18 ਦਸੰਬਰ: 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ […]
ਵਿਦਿਆਰਥੀਆਂ ਦੀ ਸਕੂਲਾਂ ‘ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਪਟਿਆਲਾ, 22 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਮੂਹ ਸਕੂਲਾਂ […]
ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ
ਪਟਿਆਲਾ, 18 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ […]
3 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ
ਪਟਿਆਲਾ, 16 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ […]
ਗੰਭੀਰ ਬਿਮਾਰੀਆਂ ਤੋਂ ਰਾਹਤ ਲੈਣ ਲਈ ਯੋਗਾ ਕਲਾਸਾਂ ਦਾ ਸਹਾਰਾ ਲੈਣ ਲੋਕ-ਡਿਪਟੀ ਕਮਿਸ਼ਨਰ
ਪਟਿਆਲਾ, 6 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ […]
ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡੀ.ਸੀ., ਐਸ.ਐਸ.ਪੀ
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ […]
ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਅਨਾਜ ਮੰਡੀ ਦਾ ਦੌਰਾ […]
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।
ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਡਿਪਟੀ ਕਮਿਸ਼ਨਰ ਨੇ ਸੀਵਰੇਜ ਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਲਿਆ ਜਾਇਜ਼ਾ
ਪਟਿਆਲਾ, 1 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸੀਵਰੇਜ ਪਾਈਪ ਲਾਈਨਾਂ ਪਾਉਣ ਲਈ ਪਟਿਆਲਾ […]
ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ
ਪਟਿਆਲਾ : 27 ਸਤੰਬਰ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ […]
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ […]
ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ
ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ […]
ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਨੇ ਘੋਖੀਆਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ
ਪਟਿਆਲਾ, 26 ਸਤੰਬਰ: ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ […]