Administration Blog Business Home Jobs Latest News Opposition Parties in Punjab Politics Religous Society

ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ

0 min read

ਪਟਿਆਲਾ 22 ਅਕਤੂਬਰ:           ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ।   ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ  ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।