Tag: vivek partap singh
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।